Tuesday, September 15, 2026

ਡਿਪਟੀ ਕਮਿਸ਼ਨਰ ਨੇ ਦਸਵੀਂ, ਬਾਰਵੀ ਦੇ 47 ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਹੀ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁੱਝ ਬੱਚਿਆਂ ਨੇ ਸਿਆਸਤਦਾਨ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਣਨਾ ਹੈ ਅਤੇ ਦੇਸ਼ ਦੀ ਵਾਂਗਡੋਰ ਨੂੰ ਸੰਭਾਲਣਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਿਲ੍ਹਾ ਦੇ 47 ਦਸਵੀਂ ਅਤੇ ਬਾਰਵੀ ਦੀਆਂ ਕਲਾਸਾਂ ਵਿੱਚੋਂ ਪਹਿਲੇ ਸਥਾਨ ‘ਤੇ ਰਹਿ ਕੇ ਜਿਲੇ੍ਹ ਦਾ ਨਾਮ ਰੋਸ਼ਨ ਕੀਤਾ ਹੈ।
ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ, ਜਿਲ੍ਹੇ ਦਾ ਨਾਮ ਰੋਸ਼ਨ ਕਰਨ।ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅੱਵੱਲ ਆ ਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ ਸੀ.ਬੀ.ਐਸ.ਈ ਦਸਵੀਂ ਦੇ 4 ਵਿਦਿਆਰਥੀ, ਸੀਨੀਅਰ ਸੈਕੰਡਰੀ ਦੇ 7, ਆਈ.ਸੀ.ਐਸ.ਈ ਦਸਵੀਂ ਦੇ 5, ਸੀਨੀਅਰ ਸੈਕੰਡਰੀ ਦੇ 4 ਅਤੇ ਪੰਜਾਬ ਸਕੂਲ ਸਿਖਿਆ ਬੋਰਡ ਦਸਵੀਂ ਦੇ 21 ਅਤੇ ਸੀਨੀਅਰ ਸੈਕੰਡਰੀ ਦੇ 6 ਵਿਦਿਆਰਥੀਆਂ ਨੇ ਅੱਵਲ ਰਹਿ ਕੇ ਜਿਲੇ੍ਹ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸੁਸ਼ੀਲ ਤੁਲੀ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …