Sunday, August 23, 2026

ਇੰਜ. ਰੰਧਾਵਾ ਨੇ ਇੰਜੀਨੀਅਰ-ਇਨ-ਚੀਫ਼ ਬਾਰਡਰ ਜ਼ੋਨ ਪੀ.ਐਸ.ਪੀ.ਸੀ.ਐਲ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਭ ਤੋਂ ਸੀਨੀਅਰ ਇੰਜੀਨੀਅਰ-ਇਨ-ਚੀਫ ਰੁਪਿੰਦਰਜੀਤ ਸਿੰਘ ਰੰਧਾਵਾ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਡਿਸਟ੍ਰੀਬਿਊਸ਼ਨ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਵਜੋਂ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।1989 ਵਿੱਚ ਉਨਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਹਿਲਾਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ) ਵਿੱਚ ਏ.ਈ ਵਜੋਂ ਆਪਣੀ ਸੇਵਾ ਸ਼ੁਰੂ ਕੀਤੀ ਅਤੇ ਇੰਜੀਨੀਅਰ-ਇਨ-ਚੀਫ਼ ਦੇ ਅਹੁੱਦੇ ਤੱਕ ਪਦ ਉਨਤ ਹੋਏ।ਸੰਨ੍ਰ 1965 ਵਿੱਚ ਜਨਮੇ ਇੰਜ: ਰੁਪਿੰਦਰਜੀਤ ਸਿੰਘ ਰੰਧਾਵਾ ਨੇ ਥਾਪਰ ਇੰਸਟੀਚਿਊਟ ਆਫ਼ ਟੈਕਨਾਲੋਜੀ ਪਟਿਆਲਾ ਤੋਂ ਬੀ.ਟੈਕ.ਇਨ ਆਨਰਜ਼ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਐਚ.ਆਰ ਵਿੱਚ ਐਮ.ਬੀ.ਏ ਦੀ ਡਿਗਰੀ ਹਾਸਲ ਕੀਤੀ।ਉਹ ਇਕ ਅਨੁਸਾਸ਼ਿਤ ਅਤੇ ਮਿਹਨਤੀ ਅਫ਼ਸਰ ਵਜੋਂ ਜਾਣੇ ਜਾਂਦੇ ਹਨ।
ਸ਼ਰਹੱਦੀ ਜ਼ੋਨ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਭੇਜੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਬਿਜਲੀ ਖੱਪਤਕਾਰਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣਾ, ਖੱਪਤਕਾਰਾਂ ਨੂੰ ਓ.ਟੀ.ਐਸ ਸਕੀਮ ਦੇ ਲਾਭਾਂ ਬਾਰੇ ਜਾਗਰੂਕ ਕਰਨਾ, ਨਿੱਜੀ ਸੰਪਰਕ ਪ੍ਰੋਗਰਾਮ ਰਾਹੀਂ ਖੱਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …