ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਮੇਅਰ ਦਫ਼ਤਰ ਦੇ ਸੁਪਰਡੈਂਟ ਆਸ਼ੀਸ਼ ਕੁਮਾਰ ਆਪਣੀ 58 ਸਾਲ ਦੀ ਉਮਰ ਪੂਰੀ
ਕਰਨ ‘ਤੇ ਸੇਵਾਮੁਕਤ ਹੋ ਗਏ ਹਨ।ਉਹਨਾਂ ਦੀ ਸੇਵਾਮੁਕਤੀ ‘ਤੇ ਨਗਰ ਨਿਗਮ ਦੇ ਸਮੂਹ ਸਟਾਫ਼ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸਸ਼ਨਰ ਤਰਨ ਤਾਰਨ ਸੰਦੀਪ ਰਿਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਸਕੱਤਰ ਵਿਸ਼ਾਲ ਵਧਾਵਨ, ਅਨਿਲ ਅਰੋੜਾ, ਰਜਿੰਦਰ ਸ਼ਰਮਾ, ਨਿਗਰਾਨ ਇੰਜੀਨੀਅਰ ਦੁਪਿੰਦਰ ਸਿੰਘ ਸੰਧੂ, ਸੰਦੀਪ ਸਿੰਘ, ਸਤਿੰਦਰ ਕੁਮਾਰ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਨਿਗਮ ਦੀਆਂ ਯੂਨੀਅਨਾਂ ਦੇ ਨੁਮਾਇੰਦੇ ਹਰਜਿੰਦਰ ਸਿੰਘ ਵਾਲੀਆ, ਵਿਨੋਦ ਬਿੱਟਾ, ਨਿਗਮ ਦੇ ਸਮੁਹ ਸੁਪਰਡੈਂਟ, ਇੰਸਪੈਕਟਰ ਅਤੇ ਵੱਡੀ ਗਿਣਤੀ ‘ਚ ਕਰਮਚਾਰੀ ਮੌਜ਼ੂਦ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media