ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਿਤੀ 3 ਤੋਂ 6 ਜੂਨ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀ੍ਰ ਗੁਰੂ
ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ 200 ਵਿਦਿਆਰਥੀਆਂ ਲਈ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਪ੍ਰੋ. ਹਰਦੇਵ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਗਿਆਨੀ ਹਰਪਾਲ ਸਿੰਘ ਅਤੇ ਗੁਰਦੀਪ ਸਿੰਘ ਕੰਗ ਵਰਗੀਆਂ ਪ੍ਰਸਿੱਧ ਸਿੱਖ ਸ਼ਖਸੀਅਤਾਂ ਵੱਖ-ਵੱਖ ਵਿਸ਼ਿਆਂ ‘ਤੇ ਕੈਂਪ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੀਆਂ। ਇਸ ਦੇ ਨਾਲ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਕਰਨ, ਨਸ਼ਿਆਂ ਤੋਂ ਦੂਰ ਰਹਿਣ, ਗੁਰਸਿੱਖੀ ਜੀਵਨ ਜਾਚ ਅਤੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਨੂੰ ਢਾਲਣ ਲਈ ਯਤਨ ਕਰਨਾ ਸਿਖਾਇਆ ਜਾਵੇਗਾ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media