ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ
ਵਿੱਚੋਂ ਪਹਿਲੀ ਪੁਜੀਸ਼ਨ ‘ਤੇ ਰਹਿਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਨਮਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਡੀ.ਐਮ ਸਿਮਰਜੀਤ ਸਿੰਘ ਅਤੇ ਜਿਲ੍ਹਾ ਸਿੱਖਆ ਅਧਿਕਾਰੀ ਸ਼ੁਸੀਲ ਤੁਲੀ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ ਸੁਰਿੰਦਰ ਕੌਰ, ਅੰਕਿਤਾ ਸਹਿਦੇਵ, ਕੋਮਲ ਸਹਿਦੇਵ, ਗੁਰਸੇਵਕ ਸਿੰਘ, ਦੀਪ ਦੇਵਿੰਦਰ ਸਿੰਘ, ਸੁਭਾਸ਼ ਪਰਿੰਦਾ, ਪਰਮਜੀਤ ਕੌਰ, ਮੀਨਾਕਸ਼ੀ ਸ਼ਰਮਾ, ਗੀਤਾ ਭਗਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media