ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੀ.ਸੀ.ਏ 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ
ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਉਨ੍ਹਾਂ ਦੇ ਕਿਰਦਾਰ ਬਣਾਉਣ ’ਚ ਮਹੱਤਵਪੂਰਣ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਲੀਕੇ ਅਤੇ ਸੰਜ਼ਮ ਵਾਲੀ ਜ਼ਿੰਦਗੀ ਜਿਉਣ ਦੀ ਸਲਾਹ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media