ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ
ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਗਾਂਧੀ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ ਬ੍ਰਹਿਮੰਡੀ ਵਿਚਾਰਧਾਰਾ ਪੂਰੀ ਮਨੁੱਖਤਾ ਨੂੰ ਜੋੜਣ ਵਾਲੀ ਹੈ, ਜਿਸ ਨਾਲ ਕਿਸੇ ਦੁਨਿਆਵੀ ਮਨੁੱਖ ਵੱਲੋਂ ਆਪਣੀ ਤੁਲਨਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਸੀ ਯਾਤਰਾ ਨੂੰ ਪ੍ਰਭਾਸ਼ਿਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹਵਾਲਾ ਦੇ ਕੇ ਵੱਡੀ ਅਵੱਗਿਆ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਸਿੱਖ ਕੌਮ ਜੂਨ 1984 ਦੇ ਘਲੂਘਾਰੇ ਨੂੰ ਯਾਦ ਕਰ ਰਹੀ ਹੈ ਤਾਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਵਿਰੁੱਧ ਟਿੱਪਣੀ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਸੱਟ ਮਾਰਨ ਦੀ ਕੋਝੀ ਹਰਕਤ ਕੀਤੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media