ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੋਆ ਵਿਖੇ ਸੀਨੀਅਰ
ਇੰਨਡੌਰ ਫੁੱਟਬਾਲ ਨੈਸ਼ਨਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਗੋਆ ਵਿਖੇ ਕਰਵਾਈ ਗਈ ਚਂੈਪੀਅਨਸ਼ਿਪ ’ਚ ਕੁੱਲ 15 ਟੀਮਾਂ ਨੇ ਭਾਗ ਲਿਆ ਸੀ।ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥਣ ਜਸ਼ਨਦੀਪ ਕੌਰ ਅਤੇ ਕੀਰਤੀ ਨੇ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਕੌਮੀ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media