ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬੀਤੇ ਦਿਨੀਂ 10+2 (ਬਾਰ੍ਹਵੀਂ) ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ
ਸਰਕਾਰੀ ਸਾਰਾਗੜ੍ਹੀ ਯਾਦਗਾਰੀ ਸੈਕੰਡਰੀ ਸਕੂਲ ਟਾਊਨ ਹਾਲ (ਮਾਲ ਮੰਡੀ) ਦੇ ਵਿਦਿਆਰਥੀ ਜੋਬਨਪ੍ਰੀਤ ਸਿੰਘ ਪੁੱਤਰ ਠੇਕੇਦਾਰ ਹਰਜੀਤ ਸਿੰਘ ਨੇ ਨਾਨ ਮੈਡੀਕਲ ਸਟਰੀਮ ਵਿੱਚ 92 ਫੀਸਦ ਅੰਕ ਹਾਸਲ ਕੀਤੇ ਹਨ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ਼ ਪ੍ਰਿੰਸੀਪਲ ਵਿਕਾਸ ਕੁਮਾਰ ਨੇ ਵਿਦਿਆਰਥੀ ਜੋਬਨਪ੍ਰੀਤ ਸਿੰਘ ਨੁੰ ਸਨਮਾਨਿਤ ਕੀਤਾ, ਜਦਕਿ ਸਕੂਲ਼ ਸਟਾਫ ਮੈਡਮ ਕਾਮਿਨੀ, ਮੈਡਮ ਪ੍ਰਭਜੋਤ ਸਿੰਘ, ਮੈਡਮ ਮਨੀਸ਼ਾ ਠਾਕੁਰ, ਰੇਨੂ ਮਹਾਜਨ, ਅਨਿਲ ਅੋਰੜਾ ਨੇ ਮੁਬਾਰਕਬਾਦ ਦਿੱਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media