Monday, October 5, 2026

ਅਜਨਾਲਾ ਐਸ.ਡੀ.ਐਮ ਦਫਤਰ ਨੇੜੇ ਹੀ ਬਣਾਇਆ ਜਾਵੇਗਾ ਪਟਵਾਰ ਖਾਨਾ – ਧਾਲੀਵਾਲ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਤਹਿਸੀਲ ਅਤੇ ਐਸ.ਡੀ.ਐਮ ਦਫਤਰ ਦੀ ਨਵੀਂ ਬਣੀ ਇਮਾਰਤ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਜਨਾਲਾ ਵਾਸੀਆਂ ਨੂੰ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਦੇਣ ਲਈ ਇਸੇ ਇਮਾਰਤ ਦੇ ਉਪਰ ਪਟਵਾਰ ਖਾਨਾ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਟਾਈਪ ਰਾਈਟਰ, ਅਸ਼ਟਾਮ ਫਰੋਸ਼ ਆਦਿ ਲਈ ਕੈਬਿਨ ਬਣਾਏ ਜਾਣਗੇ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਮੰਤਵ ਲੋਕਾਂ ਦੀ ਜ਼ਿੰਦਗੀ ਅਸਾਨ ਕਰਨ ਦਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਬਿਨਾ ਕਿਸੇ ਦੇਰੀ ਦੇ ਮਿਲਣ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿਖੇ ਸੇਵਾਵਾਂ ਹਾਸਲ ਕਰਨ ਲਈ ਪਹੁੰਚਣ ਵਾਲੇ ਨਾਗਰਿਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਹਦਾਇਤ ਕੀਤੀ।ਉਨ੍ਹਾਂ ਨੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਹੱਲ ਲਈ ਤਰਜ਼ੀਹ ਦਿੱਤੀ ਜਾਵੇ।
ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਵੀ ਲੋੜਵੰਦਾਂ ਤੱਕ ਪ੍ਰਮੁੱਖਤਾ ਦੇ ਆਧਾਰ ’ਤੇ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਖੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਅਤੇ ਪੀਣ ਲਈ ਸਾਫ਼ ਪਾਣੀ ਦੀ ਵਿਵਸਥਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਮਾਣਯੋਗ ਜੱਜ ਮਨਪ੍ਰੀਤ ਕੌਰ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਰੋਬਿਨਜੀਤ ਕੌਰ ਆਦਿ ਹਾਜ਼ਰ ਸਨ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …