Tuesday, November 24, 2026

ਈ.ਟੀ.ਓ ਨੂੰ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪ੍ਰਾਪਤ ਕਰਨ ਸਮੇਂ ਕੀਤਾ ਅਤੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤੀ ਜਾਂਦੀ ਹੈ ਅਤੇ ਸਾਡੀ ਸਰਕਾਰ ਇਨਾਂ ਦੀਆਂ ਮੰਗਾਂ ’ਤੇ ਪੂਰੀ ਸੁਹਿਰਦਤਾ ਨਾਲ ਪੂਰਾ ਕਰੇਗੀ ਅਤੇ ਇਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …