ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਸੇਵਾ ਮੁਕਤੀ ਤੋਂ ਬਾਅਦ ਹੁਣ ਡ. ਰਜਿੰਦਰ ਕੌਰ ਨੇ ਅੰਮ੍ਰਿਤਸਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲ ਲਿਆ ਹੈ।ਅੱਜ ਪਹਿਲੇ ਹੀ ਦਿਨ ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਵਿਭਾਗੀ ਕੰਮਾਂ ‘ਤੇ ਚਰਚਾ ਕੀਤੀ।ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਉਹ ਆਪਣੇ ਅਹੁੱਦੇ ਦੀ ਜਿੰਮੇਵਾਰੀ ਨਿਭਾਉਣਗੇ।ਜਿਕਰਯੋਗ ਹੈ ਕਿ ਡਾਕਟਰ ਰਜਿੰਦਰ ਕੌਰ ਦਾ ਮੈਡੀਕਲ ਖੇਤਰ ਵਿੱਚ ਵੱਡਾ ਤਜ਼ੱਰਬਾ ਦੇਖਦਿਆਂ ਹੀ ਇਸ ਅਹੁੱਦੇ ਲਈ ਉਨ੍ਹਾਂ ਦੀ ਤਾਇਨਾਤੀ ਕੀਤੀ ਗਈ ਹੈ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …