Wednesday, February 25, 2026

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਅਰਵਿੰਦਰ ਸਿੰਘ ਨੂਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ।
ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।ਉਨਾਂ ਸ਼ਬਦ ਗਾਇਨ ਕਰਨ ਵਾਲੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …