ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਗਿਆ।ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਸੰਗਤ ਨੂੰ ਭਗਤ ਕਬੀਰ ਜੀ ਵਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ‘ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ, ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਵੱਲਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐਚ.ਆਈ.ਵੀ-ਏਡਜ਼ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਵੱਲਾ ਨੇੜੇ ਬਣਾਏ ਜਾ …
Punjab Post Daily Online Newspaper & Print Media