Tuesday, June 16, 2026

ਵਿਧਾਇਕ ਕੁੰਵਰ ਨੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਪਲਾਸਟਿਕ ਦੀ ਵਰਤੋਂ ਨੂੰ ਕਰੋ ਨਾਂਹ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ।ਵਿਧਾਇਕ ਡਾ: ਕੰੁਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਮਨੁੱਖ ਆਪਣੀ ਜ਼ਿੰਦਗੀ ਵਿੱਚ 5 ਪੌਦੇ ਲਗਾਵੇ ਤਾਂ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਣ ਦੇ ਸਕਦਾ ਹੈ।ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣ ਨਾਲ ਹੀ ਨਹੀਂ, ਬਲਕਿ ਉਨ੍ਹਾਂ ਦੀ ਦੇਖਭਾਲ ਕਰਨੀ ਵੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਾ ਥੀਮ ਪਲਾਸਟਿਕ ਦੇ ਪ੍ਰਯੋਗ ਨੂੰ ਖਤਮ ਕਰਨਾ ਹੈ।ਜੇਕਰ ਲੋਕ ਪਲਾਸਟਿਕ ਦੀ ਵਰਤੋਂ ਨੂੰ ਨਾਂਹ ਕਰਨ ਤਾਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਖਤਮ ਹੋ ਰਿਹਾ ਹੈ। ਇਸ ਲਈ ਪਾਣੀ ਦੀ ਸੰਜ਼ਮ ਨਾਲ ਵਰਤੋਂ ਜਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਕਸੀਅਨ ਸੰਦੀਪ ਸਿੰਘ, ਅਰਵਿੰਦਰ ਸਿੰਘ ਭੱਟੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …