ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ
ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ।ਉਨਾਂ ਨੇ ਕਿਹਾ ਕਿ ਅੰਗਰੇਜ਼ੀ ਦੇ ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ।ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ, ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ।ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ।ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media