Saturday, August 1, 2026

ਕੈਲੀਫੋਰਨੀਆ ਦੀ ਸਟੇਟ ਸੇਨੈਟ ਵਲੋਂ ਸਿੱਖਾਂ ਨੂੰ ਹੈਲਮੈਟ ਤੋਂ ਛੋਟ – ਐਡਵੋਕੇਟ ਧਾਮੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿੱਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ‘ਚ ਜਲਦ ਪਾਸ ਹੋ ਜਾਵੇਗਾ।

Check Also

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿੱਛਲੇ ਲੰਮੇ …