ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਇੰਸਟੀਚਿਊਟ ਆਫ਼ ਗਾਰਮੈਂਟ ਟੈਕਨਾਲੋਜੀ ਹਾਲ ਗੇਟ ਵਿਖੇ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸਹੁੰ ਚੁੱਕ, ਪੇਂਟਿੰਗ ਮੁਕਾਬਲੇ, ਭਾਸ਼ਣ ਅਤੇ ਸੈਮੀਨਾਰ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਜਤਿੰਦਰ ਇੰਜੀਨੀਅਰ, ਮੁੱਖ ਮਹਿਮਾਨ ਤੇ ਸਰਕਾਰੀ ਆਰਟ ਐਂਡ ਕਰਾਫਟ ਆਈ.ਟੀ.ਆਈ ਪ੍ਰਿੰਸੀਪਲ ਮੈਡਮ ਰਜਨੀ ਹਾਜ਼ਰ ਸਨ।ਸਮਾਗਮ ਵਿੱਚ 100 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ।
ਸਮਾਗਮ ਦੇ ਮੁੱਖ ਬੁਲਾਰੇ ਡਾ: ਮਿੰਨਾ ਬੱਗਾ ਨੇ ਹਾਜ਼ਰੀਨ ਨੂੰ ਮੋਟੇ ਅਨਾਜ ਦੀਆਂ ਕਿਸਮਾਂ ਅਤੇ ਉਪਯੋਗਤਾਵਾਂ ਬਾਰੇ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਅਤੇ ਰੁੱਖ ਲਗਾਉਣ ਲਈ ਕਿਹਾ।ਨਹਿਰੂ ਯੁਵਾ ਕੇਂਦਰ ਦੇ ਯੂਥ ਸਰਕਲਾਂ ਅਤੇ ਸਾਬਕਾ ਰਾਸ਼ਟਰੀ ਯੁਵਾ ਵਲੰਟੀਅਰਾਂ ਵਲੋਂ ਰੁੱਖ ਲਗਾਉਣ ਦੇ ਪ੍ਰੋਗਰਾਮ ਵੀ ਕਰਵਾਏ ਗਏ।
ਪ੍ਰੋਗਰਾਮ ਦੀ ਸਮਾਪਤੀ ‘ਤੇ ਸਥਾਨਕ ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਯੂਥ ਅਫ਼ਸਰ ਅਕਾਂਸ਼ਾ ਮਹਾਵਰੀਆ, ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ, ਯੂਥ ਵਲੰਟੀਅਰ ਰੋਬਨਜੀਤ ਸਿੰਘ, ਅਜੇ ਕੁਮਾਰ, ਗੁਰਸੇਵਕ ਸਿੰਘ ਅਤੇ ਮਨਦੀਪ ਸਿੰਘ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …