ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਲ ਅਦਾਰਿਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ
ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਸਬੰਧੀ ਜਾਗਰੂਕ ਕਰਨ ਲਈ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਵਿਸ਼ਵ ਵਾਤਾਵਰਨ ਦਿਵਸ ਮੌਕੇ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਵਿਗਿਆਨ ਵਿਭਾਗ ਦੇ ਅਧਿਆਪਕਾਂ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੇਸਟ ਮੈਨੇਜ਼ਮੈਂਟ, ਮਿਸ਼ਨ ਲਾਈਫ਼, ਗੋ ਗ੍ਰੀਨ, ਗੋ ਪੇਪਰਲੈਸ ਆਦਿ ਵਿਸ਼ਿਆਂ ਰਾਹੀਂ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ।ਸਾਰੇ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।
ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਵਾਤਾਵਰਣ ਨੂੰ ਸਾਫ਼ ਸੁੱਥਰਾ ਰੱਖਣ ਸਬੰਧੀ ਕਿਹਾ।ਕਾਲਜ ਦੇ ਆਈ.ਕਿਊ.ਏ.ਸੀ ਸੈਲ ਨੇ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡੀਨ ਫ਼ੈਕਲਟੀ ਆਫ਼ ਐਜ਼ੂਕੇਸ਼ਨ ਪ੍ਰੋਫੈਸਰ (ਡਾ.) ਦੀਪਾ ਸਿਕੰਦ ਕੌਟਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਖਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਕਾਲਜ ਦੇ ਐਨ.ਐਸ.ਐਸ ਵਲੰਟੀਅਰ ਅਤੇ ਐਨ.ਸੀ.ਸੀ ਕੈਡਿਟ, 11 ਪੰਜਾਬ ਬਟਾਲੀਅਨ ਵਲੋਂ ਲੋਕਾਂ ’ਚ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਕੱਢੀ।ਵਿਦਿਆਰਥੀਆਂ ਦੇ ਡੀਬੇਟ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਦੌਰਾਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਐਨ.ਸੀ.ਸੀ ਦੀ 24 ਪੰਜਾਬ ਬਟਾਲੀਅਨ ਨੇ ਪੌਦੇ ਲਾਏ ਅਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਵਾਤਾਵਰਣ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ।
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਾਤਾਵਰਨ ਦਿਵਸ ਮੌਕੇ ਐਨ.ਸੀ.ਸੀ ਕੈਡਿਟਾਂ ਵਲੋਂ ਰੈਲੀ ਕੱਢੀ ਗਈ।ਇਸ ਮੌਕੇ ਸਮੂਹ ਵਿੱਦਿਅਕ ਅਦਾਰਿਆਂ ’ਚ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media