Monday, September 14, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜਗਾਰ ਕੈਂਪ 8 ਜੂਨ ਨੂੰ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 08 ਜੂਨ 2023 ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ.ਲਾਈਫ ਇੰਸ਼ੋਰੈਂਸ਼, ਈਵਾਨ ਸਕਿਊਰਟੀ ਪ੍ਰਾ. ਲਿਮ., ਏਜਾਇਲ ਹਰਬਲਜ਼, ਪੁਖਰਾਜ ਅਤੇ ਆਈ.ਸੀ.ਆਈ.ਸੀ.ਬੈਂਕ ਆਦਿ ਕੰਪਨੀਆਂ ਭਾਗ ਲੈਣਗੀਆਂ।ਇਹਨਾਂ ਸਾਰੀਆਂ ਕੰਪਨੀਆਂ ਵਲੋਂ ਵੱਖ-ਵੱਖ ਅਸਾਮੀਆਂ ਲਈ ਲਗਭਗ 15000 ਰੁਪਏ ਪ੍ਰਤੀ ਮਹੀਨਾ ਤੱਕ ਤਨਖਾਹ ਦਿੱਤੀ ਜਾਵੇਗੀ।ਇਸ ਰੋਜਗਾਰ ਕੈਂਪ ਵਿਚ ਕੰਪਨੀਆਂ ਵਲੋਂ ਸਕਿਉਰਟੀ ਗਾਰਡ, ਐਡਵਾਈਜ਼ਰ, ਵੈਲਨੈਸ ਐਡਵਾਈਜ਼ਰ, ਯੂਨਿਟ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …