Friday, July 17, 2026

ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 19 ਜੂਨ ਕੀਤੀ ਜਾਵੇ ਆਰੰਭ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ 19 ਜੂਨ 2023 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋਂ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 10 ਜੂਨ 2023 ਤੋਂ ਸ਼ੁਰੂ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ, ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ।ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜ਼ੀਹ ਦੇਣ ਅਤੇ ਝੋਨੇ ਦੀ ਲੁਆਈ ਸਰਕਾਰ ਵਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਬਾਸਮਤੀ ਦੀ ਵਿਦੇਸ਼ਾਂ ਵਿੱਚ ਬਹੁਤ ਮੰਗ ਹੈ।ਸਾਉਣੀ 2022 ਦੌਰਾਨ ਜਿਲ੍ਹੇ ਅੰਦਰ 108052 ਹੈਕਟੇਅਰ ਰਕਬੇ ਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਜਿਸ ਨੂੰ ਇਸ ਸਾਲ ਵਿਭਾਗ ਵੱਲੋਂ ਵਧਾ ਕੇ 130000 ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਜਾਵੇ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਬਾਸਮਤੀ ਦੀ ਲੁਆਈ ਮਿਤੀ 1 ਤੋਂ 31 ਜੁਲਾਈ ਤੱਕ ਸਿਫਾਰਿਸ਼ ਕੀਤੀ ਜਾਂਦੀ ਹੈ।ਜਿਸ ਦੌਰਾਨ ਬਰਸਾਤਾਂ ਦੀ ਆਮਦ ਹੋਣ ਕਰਕੇ ਧਰਤੀ ਹੇਠਲੇ ਪਾਣੀ ਦੀ ਮੰਗ ਵੀ ਬਹੁਤ ਘਟਦੀ ਹੈ ਅਤੇ ਕੁਦਰਤੀ ਸਾਧਨਾਂ ਦੀ ਬੱਚਤ ਹੁੰਦੀ ਹੈ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …