ਸਮਰਾਲਾ 8 ਜੂਨ (ਇੰਦਰਜੀਤ ਸਿੰਘ ਕੰਗ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਹੋਰ
ਭਰਾਤਰੀ ਜਥੇਬੰਦੀਆਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂ ਪੀ.ਐਸ.ਪੀ.ਸੀ.ਐਲ ਦੇ ਇੰਜ: ਪ੍ਰੀਤ ਸਿੰਘ ਐਸ.ਡੀ.ਓ (ਸ਼ਹਿਰੀ) ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨ ਆਗੂ ਨਾਗਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਪਾਵਰਕਾਮ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਦੇ ਰਸਤੇ ‘ਤੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਖੱਪਤਕਾਰਾਂ ਦੇ ਘਰਾਂ ਵਿੱਚ ਪ੍ਰੀਪੇਡ/ਸਮਾਰਟ ਮੀਟਰ ਲਗਾਉਣ ਦਾ ਫੈਸਲਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਦਲਜੀਤ ਸਿੰਘ ਸਿੱਧੂ, ਮਲਵਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ ਯਾਦੂ, ਪਿਆਰਾ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਭਗਵਾਨਪੁਰਾ, ਰੁਲਦਾ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ ਕੁਲਵਿੰਦਰ ਸਿੰਘ ਨੋਕਵਾਲ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media