Saturday, August 22, 2026

ਕੈਬਨਿਟ ਮੰਤਰੀ ਈ.ਟੀ.ਓ ਨੇ ਤਹਿਸੀਲ ਅੰਮ੍ਰਿਤਸਰ-1,2 ਤੇ 3 ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵੱਲੋਂ ਤਹਿਸੀਲ ਅੰਮ੍ਰਿਤਸਰ-1, 2 ਅਤੇ 3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜ਼ਲ ਖੁਆਰ ਨਾ ਹੋਣ ਦੇਣ।
ਈ.ਟੀ.ਓ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜਿੰਨਾਂ ਨੇ ਧਿਆਨ ਵਿੱਚ ਲਿਆਂਦਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰ ਦੀ ਗਿਣਤੀ ਇੱਕ ਹੀ ਹੈ।ਲੋਕਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਈ.ਟੀ.ਓ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰਾਂ ਦੀ ਗਿਣਤੀ ਤੁਰੰਤ ਵਧਾਈ ਜਾਵੇ।ਉਨ੍ਹਾਂ ਕਿਹਾ ਕਿ ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …