ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਪਣੇ
14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਮੁਹੱਈਆਂ ਕਰਵਾ ਕੇ ਇਕ ਨਵਾਂ ਇਤਿਹਾਸ ਸਿਰਜ਼ਿਆ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਆਨੰਦ ਵਿਹਾਰ ਵਿਖੇ ਸੀਵਰੇਜ਼ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।ਡਾ: ਗੁਪਤਾ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਇਥੇ ਸੀਵਰੇਜ਼ ਪਾਇਪਾਂ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ।
ਇਸ ਮੌਕੇ ਸੁਨਪ੍ਰੀਤ ਭਾਟੀਆ, ਮਨੂੰ ਸ਼ਰਮਾ, ਦੀਪਕ ਬੱਗਾ, ਸੁਰਜੀਤ ਸਿੰਘ, ਚਰਨਜੀਤ ਸਿੰਘ, ਇੰਦਰਜੀਤ ਦੁੱਤਾ, ਸੁਦੇਸ਼ ਕੁਮਾਰ ਅਤੇ ਸ਼੍ਰੀਮਤੀ ਪ੍ਰਿਯਾ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media