Tuesday, November 24, 2026

ਬੀ.ਕੇ.ਯੂ (ਲੱਖੋਵਾਲ) ਵਲੋਂ ਸਾਊਣੀ ਫਸਲਾਂ ‘ਤੇ ਕੇਂਦਰ ਦਾ ਕੀਤਾ ਨਿਗੂਣਾ ਵਾਧਾ ਮੁੱਢੋਂ ਖਾਰਜ਼

ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਕੇਂਦਰ ਸਰਕਾਰ ਨੇ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ, ਜਿਸ ਵਿੱਚ ਝੋਨੇ ਦੀ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੱਕੀ ਦੀ ਫਸਲ ਉਤੇ ਵਾਧਾ ਕਰਕੇ 2090 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਬਲਾਕ ਸਮਰਾਲਾ ਦੇ ਪ੍ਰਧਾਨ ਗੁਰਸੇਵਕ ਸਿੰਘ ਮੰਜਾਲੀਆਂ ਨੇ ਕਿਹਾ ਕਿ ਬੀ.ਕੇ.ਯੂ (ਲੱਖੋਵਾਲ) ਕੇਂਦਰ ਸਰਕਾਰ ਇਸ ਵਾਧੇ ਨੂੰ ਮੂਲੋ ਨਕਾਰਦੀ ਹੈ, ਕਿਉਂਕਿ ਇਸ ਵਾਧੇ ਨਾਲ ਕਿਸਾਨਾਂ ਦੇ ਵਧੇ ਖਰਚੇ ਵੀ ਪੂਰੇ ਨਹੀਂ ਹੋਣੇ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਵਾਮੀਨਾਥਨ ਕਮੇਟੀ ਦੀ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਅਨੁਸਾਰ ਭਾਅ ਨਹੀਂ ਮਿਥੇ ਜਾਂਦੇ ਉਦੋਂ ਤੱਕ ਕਿਸਾਨਾਂ ਨੂੰ ਕਦੀ ਵੀ ਲਾਹੇਵੰਦੇ ਭਾਅ ਨਹੀਂ ਮਿਲਣੇ।ਉਨ੍ਹਾਂ ਅੱਗੇ ਕਿਹਾ ਕਿ ਅਜਕਲ ਮੰਡੀਆਂ ਵਿੱਚ ਮੱਕੀ ਦੀ ਫਸਲ ਆ ਰਹੀ ਹੈ, ਪ੍ਰੰਤੂ ਮੰਡੀਆਂ ਵਿੱਚ ਕਿਸਾਨਾਂ ਦੀ ਪੂਰੀ ਤਰ੍ਹਾਂ ਲੁੱਟ ਕੀਤੀ ਜਾ ਰਹੀ ਹੈ ਅਤੇ ਮੱਕੀ 1500 ਤੋਂ 1700 ਰੁਪਏ ਦੇ ਵਿਚਕਾਰ ਖਰੀਦੀ ਜਾ ਰਹੀ ਹੈ।ਕਿਸਾਨਾਂ ਉਪਰ ਬੇਰਹਿਮੀ ਨਾਲ ਲਾਠੀਚਾਰਜ਼ ਦੀ ਬੀ.ਕੇ.ਯੂ (ਲੱਖੋਵਾਲ) ਸਖਤ ਨਿੰਦਾ ਕਰਦਿਆਂ ਪੁਲਿਸ ਅਧਿਕਾਰੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰਦੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …