Friday, April 24, 2026

ਲਿੰਗ ਅਨੁਪਾਤ ‘ਚ ਸੁਧਾਰ ਲਈ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਦੀ ਅਹਿਮ ਮੀਟਿੰਗ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਵਲੋਂ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਲ਼ਿਆਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ।ਡਾ. ਰਜਿੰਦਰ ਪਾਲ ਕੌਰ ਨੇ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ-ਸੈਂਟਰ ਪੱਧਰ ‘ਤੇ ਸਰਵੇ ਆਪਡੇਟ ਕੀਤਾ ਜਾਵੇ, ਗਰਭਵਤੀ ਮਾਵਾਂ ਦੀ ਜਲਦੀ ਰਜਿਸਟ੍ਰੇਸ਼ਨ ਕੀਤੀ ਜਾਵੇ, ਘੱਟ ਸੈਕਸ ਰੇਸ਼ੋ ਵਾਲੇ ਪਿੰਡਾਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਕਾਰਨ ਲੱਭੇ ਜਾਣ।ਉਹਨਾਂ ਨੇ ਕਿਹਾ ਕਿ ਸਾਨੂੰ ਸੈਕਸ ਡੀਟਰਮੀਨੇਸ਼ਨ ਤੋਂ ਤੌਬਾ ਕਰਨੀ ਚਾਹੀਦੀ ਹੈ ਅਤੇ ਅਜਿਹਾ ਕਰਨ ਵਾਲਿਆਂ ਦੀ ਸੁਚਨਾ ਦੇਣੀ ਚਾਹੀਦੀ ਹੈ।ਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਨੇ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਨੂੰ ਕਿਹਾ ਕਿ ਉਹ ਆਪਣੇ ਬਲਾਕਾਂ ਅਧੀਨ ਆਉਦੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੀ.ਸੀ-ਪੀ.ਐਨ.ਡੀ.ਟੀ ਐਕਟ ਤਹਿਤ ਵਰਕਸ਼ਾਪਾਂ, ਰੈਲੀਆਂ, ਸਕੂਲ ਹੈਲ਼ਥ ਪ੍ਰੋਗਰਾਮ, ਵਿਲੇਜ਼ ਹੈਲਥ ਸੈਨੀਟੇਸ਼ਨ ਕਮੇਟੀਆਂ, ਸੈਕਟਰ ਮੀਟਿੰਗਾਂ, ਬਲਾਕ ਪੱਧਰੀ ਵਰਕਸ਼ਾਪਾਂ, ਪੈਰਾਮੈਡੀਕਲ ਸਟਾਫ ਦੀ ਸੁਪਰਵਿਜ਼ਨ, ਏ.ਐਨ.ਸੀ ਰਿਕਾਰਡ ਦੀ ਚੈਕਿੰਗ ਤੇ ਜ਼ੋਰ ਦੇਣ।ਉਹਨਾਂ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਪੱਧਰ ‘ਤੇ ਵੀ ਟੀਮਾਂ ਬਣਾ ਕੇ ਸੁਪਰਵਿਜ਼ਨ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ਸਟਾਫ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੋਕੇੇ ਜਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਜੀਤ ਸਿੰਘ ਜਿਲਾ੍ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ, ਸੁਖਵਿੰਦਰ ਕੌਰ, ਕਮਲਦੀਪ ਭੱਲਾ ਅਤੇ ਸਮੂਹ ਸਟਾਫ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …