ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪਾਵਰਕਾਮ ਪੈਨਸ਼ਨਰਾਂ ਦੀ
ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਗਏ ਮੈਂਬਰਾਂ ਨਿਰਮਲ ਸਿੰਘ ਬਰਮਾਂ ਦਾ ਨੌਜਵਾਨ ਪੁੱਤਰ ਕੁਲਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਲਾਈਨਮੈਨ ਢੰਡਾ ਦੀ ਧਰਮ ਪਤਨੀ ਸੁਰਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਜ਼ਲੀ ਦਿੱਤੀ ਗਈ।
ਸਕੱਤਰ ਇੰਜੀ. ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਵਲੋਂ ਲੰਮੇ ਸਮੇਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਟਾਲਾ ਵੱਟਿਆ ਜਾ ਰਿਹਾ ਅਤੇ ਕੀਤੇ ਸਮਝੌਤੇ ਲਾਗੂ ਨਹੀਂ ਕੀਤੇ ਜਾ ਰਹੇ।ਮੀਟਿੰਗ ਵਿੱਚ ਮੰਗ ਕੀਤੀ ਕਿ ਪੇ ਸਕੇਲ 01-01-2016 ਤੋਂ ਪਹਿਲਾਂ ਰਿਟਾਇਰ ਹੋਏ ਪੈਸ਼ਨਰਾਂ ਦੇ ਪੇ ਸਕੇਲ 2.59 ਪ੍ਰਤੀਸ਼ਤ ਰਾਹੀ ਸੋਧੇ ਜਾਣ, 23 ਸਾਲਾ ਸਕੇਲ ਦਿੱਤਾ ਜਾਵੇ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕੀਤੀ ਜਾਵੇ।ਮੈਡੀਕਲ ਭੱਤਾ ਘੱਟੋ ਘੱਟ 2500 ਰੁਪਏ ਕੀਤਾ ਜਾਵੇ।ਬਿਜਲੀ ਵਰਤੋਂ ਦੀ ਰਿਆਇਤ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸਟੇਟ ਬਾਡੀ ਵਲੋਂ ਅਰੰਭੇ ਗਏ ਸੰਘਰਸ਼ ਅਨੁਸਾਰ 10 ਜੁਲਾਈ ਨੂੰ ਘੁਲਾਲ ਮੰਡਲ ਵਿਖੇ ਪਾਵਰਕਾਮ/ਸਰਕਾਰ ਵਿਰੁੱਧ ਵਿਸ਼ਾਲ ਧਰਨਾ ਅਤੇ ਰੋਸ ਕੀਤਾ ਜਾਵੇਗਾ ਅਤੇ 15 ਜੁਲਾਈ ਤੋਂ ਬਾਅਦ ਸਰਕਲ ਪੱਧਰ ਦਾ ਧਰਨਾ ਅਤੇ ਅਗਸਤ ਦੇ ਅਖੀਰ ਸਟੇਟ ਲੈਵਲ ਦਾ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਰਾਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਹਰਪਾਲ ਸਿੰਘ ਸਿਹਾਲਾ, ਭੁਪਿੰਦਰ ਸਿੰਘ ਚਹਿਲਾਂ, ਪ੍ਰੇਮ ਕੁਮਾਰ ਸਰਕਲ ਆਗੂ, ਸੁਰਜੀਤ ਵਿਸ਼ਾਦ, ਇੰਜ: ਦਰਸ਼ਨ ਸਿੰਘ ਖਜਾਨਚੀ, ਦਰਸ਼ਨ ਸਿੰਘ ਕੋਟਾਲਾ, ਕੁਲਵੰਤ ਸਿੰਘ ਜੱਗੀ, ਪ੍ਰੇਮ ਚੰਦ ਭਲਾ ਲੋਕ ਅਤੇ ਹੋਰਨਾਂ ਨੇ ਸੰਬੋਧਨ ਕੀਤਾ।ਸਿਕੰਦਰ ਸਿੰਘ ਪ੍ਰਧਾਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਸਟੇਜ ਸਕੱਤਰ ਦੀ ਭੂਮਿਕਾ ਇੰਜ: ਸੁਖਦਰਸ਼ਨ ਸਿੰਘ ਸਕੱਤਰ ਨੇ ਨਿਭਾਈ।ਸਿਕੰਦਰ ਸਿੰਘ ਮੰਡਲ ਪ੍ਰਧਾਨ ਨੇ ਧੰਨਵਾਦ ਕਰਦੇ ਹੋਏ ਪਾਵਰਕਾਮ ਦੇ ਪੈਨਸ਼ਨਰਾਂ ਨੂੰ 10 ਜੁਲਾਈ ਘੁਲਾਲ ਵਿਖੇ ਧਰਨੇ ਵਿੱਚ ਹੱਸਾ ਲੈਣ ਦੀ ਅਪੀਲ ਕੀਤੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media