ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰਿੰਪਲ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਅਥਲੈਟਿਕਸ ’ਚ ਉਚੀ ਛਾਲ ਨਾਲ ਸੋਨੇ ਦਾ ਤਮਗਾ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 12ਵੀਂ ’ਚ ਪੜ੍ਹ ਰਹੀ ਰਿੰਪਲ ਕੌਰ ਨੇ ਭੂਪਾਲ ਵਿਖੇ ਹੋ ਰਹੀਆਂ ਸਕੂਲ ਨੈਸ਼ਨਲ ਖੇਡਾਂ ਦੇ ਅਥਲੈਟਿਕਸ ਮੁਕਾਬਲੇ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ।ਉਸ ਨੇ 1.63 ਮੀਟਰ ਉਚੀ ਛਾਲ ਲਾ ਕੇ ਗੋਲਡ ਮੈਡਲ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ।ਅਥਲੈਟਿਕਸ ਕੋਚ ਰਣਕੀਰਤ ਸਿੰਘ ਸੰਧੂ, ਕਾਲਜ ਖੇਡ ਮੁਖੀ ਪੂਜਾ, ਜ਼ਿਲ੍ਹਾ ਅਥਲੈਟਿਕਸ ਕੋਚ ਸਵਿਤਾ, ਜਸਪ੍ਰੀਤ ਸਿੰਘ, ਕੋਚ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਮਾਣਮੱਤੀ ਪ੍ਰਾਪਤੀ ਲਈ ਸ਼ਲਾਘਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਕਾਲਜ ਦੀਆਂ 2 ਹੋਰ ਖਿਡਾਰਨਾਂ ਹੁਸ਼ਨਪ੍ਰੀਤ ਕੌਰ ਅਤੇ ਗਾਇਤਰੀ ਨੇ ਲਖਨਊ (ਯੂ.ਪੀ) ਵਿਖੇ ਹੋਈ ‘ਖੇਲੋ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ’ ’ਚ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਖਿਡਾਰਨ ਕਵਲਜੀਤ ਕੌਰ ਨੇ ਵੀ ਲਖਨਊ (ਯੂ.ਪੀ.) ਵਿਖੇ ਹੋਈ ‘ਖੇਲੋ ਇੰਟਰ ਯੂਨੀਵਰਸਿਟੀ ਐਥਲੈਟਿਕ ਚੈਂਪੀਅਨਸ਼ਿਪ’ ’ਚ ਦੂਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦੀ ਵਿਦਿਆਰਥਣ ਨੇ ਸਮੇਂ-ਸਮੇਂ ’ਤੇ ਕਈ ਟਰੈਕ ਅਤੇ ਫ਼ੀਲਡ ਮੁਕਾਬਲਿਆਂ ’ਚ ਹਿੱਸਾ ਲੈ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …