Friday, September 11, 2026

ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿੱਚ ਵੱਖ-ਵੱਖ ਰਾਜਾਂ ਤੋਂ 250 ਨੌਜਵਾਨਾਂ ਨੇ ਲਿਆ ਭਾਗ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਜਿਲ੍ਹਾ ਯੂਥ ਕੁਆਰਡੀਨੇਟਰ ਦੀ ਅਗਵਾਈ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਤ ਕੀਤਾ ਗਿਆ।ਇਸ ਕੈਂਪ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਜਿਵੇਂ ਕਿ ਰਾਜਸਥਾਨ, ਮਨੀਪੁਰ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਛਤੀਸਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ 250 ਨੌਜਵਾਨਾਂ ਨੇ ਭਾਗ ਲਿਆ।
ਸ੍ਰੀ ਜੋਗਿੰਦਰ ਚੌਧਰੀ ਕਮਿਸ਼ਨਰ ਇਨਕਮ ਟੈਕਸ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਦੇਸ਼ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕਰਨਾ ਹੈ ਅਤੇ ਰਾਸ਼ਟਰੀ ਏਕਤਾ ਨਾਲ ਹੀ ਨੋਜਵਾਨ ਵਰਗ ਤਰੱਕੀ ਕਰ ਸਕਦਾ ਹੈ ਕਿਉਂਕਿ ਦੇਸ਼ ਵਿੱਚ ਬਹੁਗਿਣਤੀ ਯੁਵਾ ਪੀੜ੍ਹੀ ਹੈ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਰਚਨਾਤਮਕ ਬਦਲਾਵ ਅਤੇ ਕ੍ਰਾਂਤੀਆਂ ਨੌਜਵਾਨਾਂ ਨਾਲ ਹੁੰਦੀਆਂ ਹਨ ਕਿਉਂਕਿ ਨੋਜਵਾਨ ਹੀ ਕਿਸੇ ਵੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ।ਨਹਿਰੂ ਯੁਵਾ ਕੇਂਦਰ ਵੱਲੋਂ ਇਸੇ ਤਰ੍ਹਾਂ ਦੇ ਕੈਂਪਾਂ ਰਾਹੀਂ ਦੇਸ਼ ਦੀ ਸ਼ਾਂਤੀ ਅਤੇ ਏਕਤਾ ਨਾਲ ਨੌਜਵਾਨਾਂ ਨੂੰ ਲਾਮਬੰਦ ਕਰਕੇ ਦੇਸ਼ ਨੂੰ ਹੋਰ ਵੀ ਜਿਆਦਾ ਵਿਕਸਤ ਅਤੇ ਬੇਹਤਰ ਬਣਾਇਆ ਜਾ ਸਕਦਾ ਹੈ। ਕਿਉਕਿ ਸ਼ਾਂਤੀ ਦੇ ਬਿਨਾਂ ਵਿਕਾਸ ਬਿਲਕੁਲ ਸੰਭਵ ਨਹੀਂ।ਇਸ ਦੇ ਨਾਲ ਸ੍ਰੀ ਚੌਧਰੀ ਨੇ ਨੌਜਵਾਨਾ ਨੂੰ ਨਸ਼ਿਆਂ ਅਤੇ ਏਡਜ ਵਰਗੀਆਂ ਵੱਧ ਰਹੀਆਂ ਬੁਰਾਈਆਂ ਵਿਰੁੱਧ ਲਾਮਬੰਦ ਹੋਣ ਲਈ ਪ੍ਰੇਰਿਤ ਕੀਤਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply