Monday, April 27, 2026

ਸਰਹੱਦੀ ਖੇਤਰ ਵਿੱਚ ਵਧੀਆ ਸੜਕੀ ਨੈਟਵਰਕ ਸਥਾਪਿਤ ਕੀਤਾ ਜਾਵੇਗਾ- ਵਿਧਾਇਕ ਰਮਦਾਸ

ਸਕੂਲੀ ਬੱਚਿਆਂ ਦੀ ਬੱਸ ਡਿੱਗਣ ਵਾਲੇ ਮੁਹਾਵਾ ਪੁੱਲ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਸਰਹੱਦੀ ਖੇਤਰ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ।ਇਸੇ ਤਹਿਤ ਸਾਰੇ ਪਿੰਡਾਂ ਨੂੰ ਇਕ ਦੂਜੇ ਨਾਲ ਜੋੜਨ ਲਈ ਨਵੀਆਂ ਸੰਪਰਕ ਸੜਕਾਂ ਦੀ ਉਸਾਰੀ ਅਤੇ ਪੁਰਾਣੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਇਹ ਪ੍ਰਗਟਾਵਾ ਮੁਹਾਵਾ ਸਥਿਤ ਡਰੇਨ ਦੇ ਉਸ ਪੁੱਲ, ਜਿਥੇ ਬੱਚਿਆਂ ਨਾਲ ਭਰੀ ਸਕੂਲ ਬੱਸ ਡਿੱਗ ਪੈਣ ਨਾਲ ਕਈ ਬੱਚਿਆਂ ਦੀ ਮੌਤ ਹੋ ਗਈ ਸੀ, ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਣ ਉਪਰੰਤ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਰਮਦਾਸ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਪਿਛਲੇ ਲੰਮੇ ਤੋਂ ਇਸ ਪੁੱਲ ਨੂੰ ਚੌੜਾ ਕਰਨ ਦੀ ਮੰਗ ਸੀ। ਜਿਸ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਅਤੇ ਡਿਫੈਂਸ ਤੋਂ ਵੀ ਪ੍ਰਵਾਨਗੀ ਲੈਣੀ ਪਈ ਹੈ।ਵਿਧਾਇਕ ਰਮਦਾਸ ਨੇ ਦੱਸਿਆ ਕਿ ਇਹ ਪੁੱਲ 1.30 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ‘ਚ ਆਸਾਨੀ ਵੀ ਹੋਵੇਗੀ ।
ਇਸ ਮੌਕੇ ਬਲਾਕ ਪ੍ਰਧਾਨ ਜਠੋਲ ਮਾਨ, ਬਲਾਕ ਪ੍ਰਧਾਨ ਅਮਨਦੀਪ, ਡਾ. ਸਕੱਤਰ ਸਿੰਘ ਮੁਹਾਵਾ, ਗੋਲਡੀ ਬੱਲੇ ਬੱਲੇ, ਗੁਰਲਾਲ ਸਿੰਘ ਮੈਂਬਰ, ਹਰਦੇਵ ਸਿੰਘ ਲਾਲੀ, ਕੁਲਵੰਤ ਸਿੰਘ ਕੋਕਾ ਕੋਲਾ, ਸਰਕਲ ਪ੍ਰਧਾਨ ਅਮੋਲਕ ਗਲੂਵਾਲ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …