ਪਿੰਡ ਜੋਧਾ ਨਗਰੀ ਵਿਖੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ
ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ।ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ਼ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ।ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਜੋਧਾ ਨਗਰੀ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਹ ਅੱਜ ਇੱਥੇ ਪਿੰਡ ਵਾਸੀਆਂ ਵਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਜਿੱਤ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਾਮਿਲ ਹੋਣ ਗਏ ਸਨ।ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਉਨਾਂ ਦੀਆਂ ਅਸੀਸਾਂ ਦੀ ਬਦੌਲਤ ਹੀ ਪਾਰਟੀ ਨੂੰ ਇੰਨੀ ਵੱਡੀ ਜਿੱਤ ਮਿਲੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਿਖੇ ਲਗਭਗ 18 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ਼ਾਂ ਜਿੰਨਾਂ ਵਿੱਚ ਛੱਪੜ ਦੀ ਸਫਾਈ, ਸੋਲਰ ਲਾਇਟਾਂ, ਗਲੀਆਂ-ਨਾਲੀਆਂ ਦੇ ਕੰਮ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ, 15 ਲੱਖ ਰੁਪਏ ਦੀ ਲਾਗਤ ਨਾਲ ਰਹਿੰਦੇ ਕੰਮ ਵੀ ਪੂਰੇ ਕੀਤੇ ਜਾਣਗੇ।ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ‘ਚ ਫੰਡਾਂ ਦੀ ਕੋਈ ਕਮੀ ਨਹੀਂ ਆਵੇਗੀ।
ਇਸ ਮੌਕੇ ਗੁਰਮੀਤ ਕੌਰ ਭੈਣ, ਗੁਰਮੁੱਖ ਸਰਜ਼ਾ, ਛਾਨਾਕ ਸਿੰਘ ਚੇਅਰਮੈਨ, ਤਰਲੋਚਨ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ, ਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Punjab Post Daily Online Newspaper & Print Media