ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸੂਬੇ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕਰ ਰਹੀ ਹੈ ਤਾਂ ਜੋ ਖਿਡਾਰੀ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ਤੇ ਰੌਸ਼ਨ ਕਰ ਸਕਣ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਖਿਲਚੀਆਂ ਦੀ ਗਰਾਊਂਡ ‘ਚ ਬੱਚਿਆਂ ਨੂੰ ਖੇਡਾਂ ਦੇ ਸਮਰ ਕੋਚਿੰਗ ਕੈਂਪ ਦੌਰਾਨ ਸਬੰਧਤ ਸਕੂਲ ਦੇ ਖਿਡਾਰੀਆਂ ਨੂੰ 250 ਦੇ ਕਰੀਬ ਕਿੱਟਾਂ ਵੰਡਣ ਸਮੇਂ ਕੀਤਾ।ਉਨਾਂ ਕਿਹਾ ਕਿ ਜੋ ਸਮਰ ਕੋਚਿੰਗ ਕੈਂਪ ਲਗਾਇਆ ਗਿਆ ਹੈ ਇਹ ਇਕ ਬਹੁਤ ਵਧੀਆ ਉਪਰਾਲਾ ਹੈ।ਉਨਾਂ ਕਿਹਾ ਕਿ ਬੱਚੇ ਖੇਡਾਂ ਜਿਥੇ ਵਿਅਕਤੀ ਦੇ ਮਾਨਸਿਕ ਪੱਧਰ ਨੂੰ ਉਚਾ ਚੁੱਕਦੀਆਂ ਹਨ।ਉਥੇ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿੰਦਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਗਵਾਚੀ ਸ਼ਾਨ ਬਹਾਲ ਕਰਨ ਲਈ ਦਿਨ ਰਾਤ ਇਕ ਕਰ ਰਹੀ ਹੈ ਅਤੇ ਵੱਖ-ਵੱਖ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਨ ਦੇ ਕੇ ਨਵਾਜ਼ਿਆ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਈ.ਟੀ.ਓ ਦੀ ਧਰਮ ਪਤਨੀ ਮੈਡਮ ਸੁਹਿੰਦਰ ਕੌਰ, ਮਾਤਾ ਸੁਰਿੰਦਰ ਕੌਰ, ਹਰਜਿੰਦਰ ਸਿੰਘ, ਅਜੀਤ ਮਹਲਾ ਜਗਤਾਰ ਸਿੰਘ, ਸਰਬਜੀਤ ਸਿੰਘ ਧੂਲਕਾ, ਰਾਜ ਕੁਮਾਰ, ਰਾਜੂ ਸਮਰ ਕੈਂਪ ਦੇ ਮੁਖੀ ਅਵਤਾਰ ਸਿੰਘ ਚੀਮਾ, ਹਰਦੀਪ ਸਿੰਘ ਠੇਕੇਦਾਰ, ਜਗਦੀਪ ਸਿੰਘ, ਵਿਕਰਮ ਸਿੰਘ, ਕਾਬਲ ਸਿੰਘ, ਨਵਦੀਪ ਸਿੰਘ, ਜਸਪਾਲ ਸਿੰਘ, ਬਲਵੰਤ ਸਿੰਘ, ਪਰਮਬੀਰ ਸਿੰਘ, ਮੈਡਮ ਚਰਨਜੀਤ ਕੌਰ, ਜਸਪਾਲ ਸਿੰਘ, ਨਵਰਾਜ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …