Monday, July 14, 2025
Breaking News

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਇਤਿਹਾਸਕਾਰ ਦਲੇਰ ਸਿੰਘ ਖਿਆਲਾ ਦੀ ਪੁਸਤਕ ਕੌਮੀ ਪ੍ਰਵਾਨੇ ਜਾਰੀ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਨਾਲ ਸਬੰਧਤ ਸ਼ਹੀਦਾਂ ਬਾਰੇ ਲਿਖੀ ਗਈ ਪੁਸਤਕ ਕੌਮੀ ਪ੍ਰਵਾਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ।ਦਲੇਰ ਸਿੰਘ ਵੱਲੋਂ ਲਿਖੀ ਗਈ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਉਨ੍ਹਾਂ ਦੇ ਭਰਾ ਮਿਲਾਪ ਸਿੰਘ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਦੇਸ਼ ਦੀ ਅਜ਼ਾਦੀ ਲਈ ਅਨੇਕਾਂ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ, ਉਥੇ ਅਜ਼ਾਦ ਭਾਰਤ ਵਿਚ ਵੀ ਆਪਣੇ ਹੱਕਾਂ ਲਈ ਲੜਦਿਆਂ ਕਈ ਸਿੱਖਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ।ਉਨ੍ਹਾਂ ਕਿਹਾ ਕਿ ਪਿੰਡ ਸੁਲਤਾਨਵਿੰਡ ਦੇ ਇਕੋ ਪਰਿਵਾਰ ਨਾਲ ਸਬੰਧਤ ਕਈ ਸਿੰਘ ਸ਼ਹੀਦ ਹੋਏ ਹਨ, ਜਿਨ੍ਹਾਂ ਨੂੰ ਜੀਵਨ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਤਿਹਾਸਕਾਰ ਦਲੇਰ ਸਿੰਘ ਖਿਆਲਾ ਵੱਲੋਂ ‘ਕੌਮੀ ਪ੍ਰਵਾਨੇ’ ਪੁਸਤਕ ਲਿਖੀ ਗਈ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਤੇ ਮਿਲਾਪ ਸਿੰਘ ਦਾ ਵੱਡਾ ਯੋਗਦਾਨ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਵਿਛੋਆ, ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਡਾ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …