Saturday, April 18, 2026

ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਰਾਜੂ ‘ਆਪ’ ਵਿੱਚ ਸ਼ਾਮਲ

ਵਿਧਾਇਕ ਨਿੱਜ਼ਰ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਹਲਕਾ ਦੱਖਣੀ ਦੀ ਗੰਡਾ ਸਿੰਘ ਕਲੌਨੀ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।ਉਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਖੁੱਦ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਉਨ੍ਹਾਂ ਦੇ ਗ੍ਰਹਿ ਪਹੁੰਚੇ।ਵਿਧਾਇਕ ਨਿੱਜ਼ਰ ਨੇ ਭੁਪਿੰਦਰ ਸਿੰਘ ਰਾਜੂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ।ਉਪਰੰਤ ਭੁਪਿੰਦਰ ਰਾਜੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ, ਪੀ.ਏ ਮਨਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਪੀ.ਏ ਨਵਨੀਤ ਸ਼ਰਮਾ, ਚੇਅਰਮੈਨ ਜਸਪ੍ਰੀਤ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਭਗਵੰਤ ਸਿੰਘ ਕੰਵਲ ਆਦਿ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।ਭੁਪਿੰਦਰ ਸਿੰਘ ਰਾਜੂ ਨੇ ਕਿਹਾ ਕਿ ਉਹ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋਏ ਹਨ।ਉਨ੍ਹਾਂ ਨੇ ਗੁਰਵਿੰਦਰ ਸਿੰਘ ਦੀ ਵੀ ਤਾਰੀਫ ਕੀਤੀ।ਇਸ ਮੌਕੇ ਕਵਲਜੀਤ ਸਿੰਘ ਬਾਵਾ, ਹਰਬੰਸ ਸਿੰਘ ਬੇਦੀ, ਸੁਖਮਿੰਦਰ ਸਿੰਘ ਸੈਕਟਰੀ, ਸਰਬਜੀਤ ਸਿੰਘ ਕੰਪਿਊਟਰ, ਪਲਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਮੌਜ਼ੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …