ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਵਿਦਿਆਰਥਣ
ਜਸ਼ਨਦੀਪ ਕੌਰ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਚੱਲ ਰਹੀਆਂ ਕੌਮੀ ਸਕੂਲ ਖੇਡਾਂ ‘ਚ ਗੋਲਾ ਸੁੱਟਣ ਮੁਕਾਬਲੇ ਵਿੱਚ 14.66 ਮੀਟਰ ਦੀ ਦੂਰੀ ‘ਤੇ ਗੋਲਾ ਸੁੱਟ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ।ਜਸ਼ਨਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਜੇਤੂ ਖਿਡਾਰਨ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media