ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਭਵਨ ਵਿਖੇ ਸੀ.ਪੀ.ਆਈ.ਐਮ (ਐਲ ਰੈਡ) ਸਟਾਰ ਵਲੋਂ ਦੋ ਸਾਲ ਪਹਿਲਾਂ 13 ਜੂਨ 2021 ਨੂੰ ਕਰੋਨਾ
ਮਹਾਂਮਾਰੀ ਦੀ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਕੇ ਸਦਾ ਲਈ ਵਿੱਛੜ ਚੁੱਕੀ ਪਾਰਟੀ ਦੀ ਪੋਲਿਟ ਬਿਉਰੋ ਮੈਂਬਰ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਦੀ ਜਨਰਲ ਸਕੱਤਰ ਕਾਮਰੇਡ ਸ਼ਰਮਿਸਠਾ ਚੌਧਰੀ ਨੂੰ ਉਹਨਾਂ ਦੀ ਦੂਜੀ ਬਰਸੀ ਮੌਕੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਸਮਾਗਮ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ।ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਕਾਮਰੇਡ ਸ਼ਰਮਿਸਠਾ ਪੱਛਮੀ ਬੰਗਾਲ ਵਿੱਚ ਛੋਟੀ ਉਮਰ ਤੋਂ ਹੀ ਇਨਕਲਾਬੀ ਲੋਕ ਸੰਘਰਸ਼ਾਂ ਵਿੱਚ ਕੁੱਦ ਪਈ ਸੀ।ਉਸ ਨੇ ਟੈਲੀਗ੍ਰਾਫ਼ ਅਖ਼ਬਾਰ ਵਿੱਚ ਪੱਤਰਕਾਰੀ ਕੀਤੀ ਅਤੇ ਬਾਅਦ ਵਿੱਚ ਉਹ ਕਮਿਊਨਿਸਟ ਲਹਿਰ ਵਿੱਚ ਕੁੱਦ ਪਈ ਅਤੇ ਆਪਣੇ ਅੰਤਿਮ ਸਾਹਾਂ ਤੱਕ ਸਰਗਰਮ ਰਹੀ।ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਉਸਨੇ ਬੰਗਾਲ ਵਿੱਚ ਮਜ਼ਦੂਰਾਂ, ਗ਼ਰੀਬ ਕਿਸਾਨਾਂ ਅਤੇ ਦੱਬੇ ਕੁੱਚਲੇ ਲੋਕਾਂ ਦੇ ਅਨੇਕਾਂ ਹੱਕੀ ਘੋਲਾਂ ਦੀ ਅਗਵਾਈ ਕੀਤੀ। ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਹਰਭਗਵਾਨ ਭੀਖੀ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਰੈਡ ਸਟਾਰ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਕਿਸਾਨ ਸਭਾ ਦੀ ਅਗਵਾਈ ਹੇਠ ਪੱਛਮੀ ਬੰਗਾਲ ਦੇ ਭਾਂਗਰ ਵਿਖੇ ਲੜੇ ਗਏ ਇਤਿਹਾਸਕ ਕਿਸਾਨ ਘੋਲ ਵਿੱਚ ਕਾਮਰੇਡ ਸ਼ਰਮਿਸਠਾ ਚੌਧਰੀ ਦਾ ਅਹਿਮ ਯੋਗਦਾਨ ਸੀ।ਉਹ ਅਨੇਕਾਂ ਵਾਰ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਈ ਅਨੇਕਾਂ ਵਾਰ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋ ਕੇ ਉਸਨੇ ਕਿਸਾਨ ਸੰਘਰਸ਼ ਦੀ ਡਟ ਕੇ ਹਮਾਇਤ ਕੀਤੀ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਜਿਲ੍ਹਾ ਪ੍ਰਧਾਨ ਡਾ. ਰਜਿੰਦਰਪਾਲ, ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ, ਭੀਮ ਭੁਪਾਲ, ਮਨਜੀਤ ਕੌਰ ਪੱੱਖੋਂ ਕਲਾਂ, ਪਾਲ ਕੌਰ ਜੱਸਾ ਭੈਣੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕੁਲਵੰਤ ਸਿੰਘ ਠੀਕਰੀਵਾਲਾ ਆਦਿ ਆਗੂਆਂ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media