ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ
ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ http://www.gndu.ac.in/lifelongptins/>default.aspx ‘ਤੇ 12-07-2023 ਤੱਕ ਆਪਣਾ ਫਾਰਮ ਆਨ-ਲਾਈਨ ਭਰ ਸਕਦੇ ਹਨ।ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media