ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਵੱਖ ਵੱਖ
ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 14.06.2023 ਤੌ ਸ਼ੁਰੂ ਕੀਤੇ ਜਾ ਰਹੇ
ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਵੈਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈਬ ਡਿਜ਼ਾਈਨਿੰਗ; ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ਼, ਡਿਪਲੋਮਾ ਇੰਨ ਮਲਟੀਮੀਡੀਆ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿੱਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ, ਸਰਟੀਫਿਕੇਟ ਕੋਰਸ ਇੰਨ ਕਮਿਊਨੀਕੇਸ਼ਨ ਸਕਿੱਲਜ਼ ਇੰਨ ਇੰਗਲਿਸ਼, ਸਰਟੀਫਿਕੇਟ ਕੋਰਸ ਇੰਨ ਟੈਕਸਟਾਈਲ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵੈਬ ਡਿਵੇਲਪਮੈਂਟ, ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵਰਮਿੰਗ ਕੰਪੋਸਟਿੰਗ ਫਿਸ਼ ਫਾਰਮਿੰਗ ਐਂਡ ਬੀ ਕੀਪਿੰਗ ਆਦਿ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਦਾਖਲਾ ਫਾਰਮ ਵਿਭਾਗ ਦੀ ਵੈੱਬਸਾਈਟ www.gndu.ac.in/lifelong/default.aspx ‘ਤੇ ਭਰ ਸਕਦੇ ਹਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media