ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ
ਹੀ ਤਹਿਤ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
ਇਹ ਪ੍ਰਗਟਾਵਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਦੇ ਚੌਂਕ ਲਛਮਣਸਰ ਵਾਰਡ ਨੰਬਰ 62 ਵਿਖੇ ਸਥਿਤ ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਨੀਂਹ ਪੱਥਰ ਰੱਖਦੇ ਸਮੇਂ ਕੀਤਾ।ਉਨਾਂ ਕਿਹਾ ਕਿ ਇਸ ਦੀ ਉਸਾਰੀ ਅਤੇ ਨਵੀਨੀਕਰਨ ਲਈ 10 ਲੱਖ ਰੁਪਏ ਖਰਚ ਕੀਤੇ ਜਾਣਗੇ।
ਡਾ. ਨਿੱਜ਼ਰ ਨੇ ਵਾਰਡ ਨੰਬਰ 62 ਦੇ ਚੌਕ ਲਛਮਨਸਰ ਵਿਖੇ ਸ਼ਿਵਾਲਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਵਲੋਂ ਰੱਖੀ ਗਈ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ।ਜਿਥੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ਿਵਾਲਾ ਪ੍ਰਬੰਧਕ ਕਮੇਟੀ ਪ੍ਰਧਾਨ ਸਾਗਰ, ਸੁਰੇਸ਼, ਸਾਹਿਲ ਸੁਨੱਖ, ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਨਰਿੰਦਰ ਮਰਵਾਹਾ, ਮੌਂਟੂ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media