ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜਥੇਬੰਦੀ ਵਲੋਂ ਬੀ.ਕੇ.ਯੂ ਏਕਤਾ ਆਜ਼ਾਦ ਨਾਲ ਤਾਲਮੇਲ ਪ੍ਰੋਗਰਾਮ ਤਹਿਤ 19 ਜੂਨ ਨੂੰ ਸੂਬਾ ਪੱਧਰ ‘ਤੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਹਨ ਅਤੇ ਪਿੰਡ ਪੱਧਰੀ ਮੀਟਿੰਗਾਂ ਦੇ ਦੌਰ ਸ਼ੁਰੂ ਹੋ ਚੁੱਕੇ ਹਨ।ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਲੋਂ ਬਿਜਲੀ ਮੰਤਰੀ ਈ.ਟੀ.ਓ ਹਰਭਜਨ ਸਿੰਘ, ਐਨ.ਆਰ.ਆਈ ਸੰਬੰਧੀ ਮਸਲਿਆਂ ਦੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਘਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ।
ਸੂਬਾ ਸੀਨੀ. ਮੀਤ ਪ੍ਰਧਾਨ ਜਰਮਨਜੀਤ ਬੰਡਾਲਾ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਸੜਕ ਮਾਰਗਾਂ ਲਈ ਇੱਕਸਾਰ ਤੇ ਯੋਗ ਮੁਆਵਜ਼ਾ ਦਿੱਤੇ ਬਿਨਾਂ ਸਰਕਾਰ ਧੱਕੇ ਨਾਲ ਜ਼ਮੀਨਾਂ ਐਕੁਆਇਰ ਕਰਨੀਆਂ ਬੰਦ ਕਰੇ।ਆਬਾਦਕਾਰਾਂ ਅਸੈਂਬਲੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਐਕਟ ਬਣਾ ਕੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਨਹਿਰੀ ਪਾਣੀ ਸਹੀ ਮਾਇਨਿਆਂ ਵਿੱਚ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ।ਬਿਜਲੀ ਵਿਭਾਗ ਕਾਰਪੋਰੇਟ ਹੱਥੀਂ ਵੇਚਣ ਦੀ ਨੀਤੀ ਤਹਿਤ ਲਿਆਂਦੀ ਗਈ ਪ੍ਰੀਪੇਡ ਮੀਟਰ ਦੀ ਨੀਤੀ ਵਾਪਸ ਲਈ ਜਾਵੇ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ …