ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 35 ਪੱਤੀ ਮਨਸੂਰ ਵਿਖੇ ਸਥਿਤ ਧਰਮਸ਼ਾਲਾ ਦੀ ਉਸਾਰੀ ਅਤੇ ਮੁਰੰਮਤ ਦੇ ਨਿਰਮਾਣ ਕਾਰਲ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ।ਇਹਨਾਂ ਕਾਰਜਾਂ ‘ਤੇ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਡਾ. ਨਿੱਜਰ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਲਤਾਨਵਿੰਡ ਪਿੰਡ ਇੱਕ ਇਤਿਹਾਸਕ ਪਿੰਡ ਹੈ ਅਤੇ ਉਹਨਾਂ ਦਾ ਸੁਪਨਾ ਹੈ ਕਿ ਸੁਲਤਾਨਵਿੰਡ ਪਿੰਡ ਨੂੰ ਪੰਜਾਬ ਦੇ ਇੱਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ।ਉਨਾਂ ਨੇ ਸਰਕਾਰ ਦੁਆਰਾ ਦੱਖਣੀ ਹਲਕੇ ਵਿੱਚ ਇੱਕ ਸਾਲ ਵਿੱਚ ਕੀਤੇ ਗਏ ਕੰਮਾਂ ਬਾਰੇ ਦੱਸਿਆ ਅਤੇ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ ਵੀ ਕਰਵਾਇਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਜਸਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬਲਜੀਤ ਸਿੰਘ ਰਿੰਕੂ, ਜਸਵੰਤ ਸਿੰਘ ਪੱਖੋਕੇ, ਰਾਜ ਕੌਰ, ਮਨਜੀਤ ਸਿੰਘ ਫੋਜੀ, ਮਨਪ੍ਰੀਤ ਸਿੰਘ, ਨਵਨੀਤ, ਮਨਿੰਦਰਪਾਲ ਸਿੰਘ ਆਦਿ ਹਾਜ਼ਰ ਸਨ।