Monday, August 3, 2026

ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਫਿਜ਼ੀਕਲ ਟਰੇਨਿੰਗ ਦਾ ਕੈਂਪ 19 ਜੂਨ ਤੋਂ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਕੈਂਪ ਇੰਚਾਰਜ ਸੀ-ਪਾਈਟ ਰਣੀਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਯੁਵਕ ਆਉਣ ਵਾਲੀ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਯੁਵਕਾਂ ਦੀ ਪੇਪਰ ਅਤੇ ਫਿਜੀਕਲ ਟਰੇਨਿੰਗ ਲਈ ਕੈਂਪ 19 ਜੂਨ 2023 ਨੂੰ ਸ਼ੁਰੂ ਹੈ।
ਉਨਾਂ ਦੱਸਿਆ ਕਿ ਜਿਹੜੇ ਯੁਵਕ ਟੇਨਿੰਗ ਲੈਣ ਦੇ ਚਾਹਵਾਨ ਹਨ, ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ ਅੰਮ੍ਰਿਤਸਰ ਵਿਖੇ ਆ ਕੇ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਦੀ ਤਿਆਰੀ ਕਰਨ ਲਈ ਆ ਸਕਦੇ ਹਨ।ਚਾਹਵਾਨ ਯੁਵਕ ਕੈਂਪ ਵਿੱਚ ਆਉਣ ਸਮੇਂ ਆਪਣੇ ਸਾਰੇ ਸਰਟੀਫਿਕੇਟ, ਆਨਲਾਈਨ ਅਪਲਾਈ ਕੀਤਾ ਫਾਰਮ ਦੀਆਂ ਅਸਲ ਅਤੇ ਫੋਟੋ ਕਾਪੀਆਂ ਕਰਵਾ ਕੇ ਆਉਣ।ਯੁਵਕਾਂ ਤੋਂ ਕਿਸੇ ਕਿਸਮ ਕੋਈ ਫੀਸ ਨਹੀ ਲਈ ਜਾਵੇਗੀ।ਇਸ ਟਰੇਨਿੰਗ ਦੌਰਾਨ ਯੁਵਕਾਂ ਨੂੰ ਖਾਣਾ, ਰਿਹਾਇਸ਼ ਮੁਫਤ ਦਿੱਤੀ ਜਾਵੇਗੀ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9876030372, 7009317626 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …