ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਮੌਕੇ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਨੂੰ ਸਭ ਲਈ ਮੁਫ਼ਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।ਡਾ. ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ।ਜਿਸ ਵਿਚ ਇਹ ਸਾਫ ਆਖਿਆ ਗਿਆ ਹੈ ਕਿ ਮਨੁੱਖਤਾ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਪ੍ਰਸਾਰਣ ਜਨਤਾ ਲਈ ਪੂਰੀ ਤਰ੍ਹਾਂ ਮੁਫਤ ਉਪਲੱਬਧ ਹੋਵੇਗਾ।ਇਹ ਐਕਟ ਕਹਿੰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਨਿਸ਼ਚਿਤ ਕਰੇ ਕਿ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭਨਾਂ ਲਈ ਫ੍ਰੀ ਹੋਵੇ।ਇਸ ਐਕਟ ਤਹਿਤ ਗੁਰਬਾਣੀ ਦੇ ਪ੍ਰਸਾਰਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਵਿਚ ਕੋਈ ਕਮਰਸ਼ੀਅਲ ਐਡ ਚੈਨਲ ’ਤੇ ਨਹੀਂ ਆਵੇਗੀ ਅਤੇ ਨਾ ਹੀ ਸਕ੍ਰੀਨ ’ਤੇ ਹੇਠਾਂ ਕੋਈ ਰਨਿੰਗ ਐਡ ਚੱਲੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜ਼ੂਦ ਸਨ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …