ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਫੋਨ ਪੇ, ਆਰਯਨ ਹਉਂਡਾਈ, ਭਾਰਤੀ ਐਸਾ, ਕੈਂਮਪਸ ਇੰਡੀਆ ਫੂਡ ਸਰਵਿਸ, ਪ੍ਰੀਮਿਕਾ ਆਦਿ ਕੰਪਨੀਆਂ ਵਲੋਂ ਵੱਖ-ਵੱਖ ਅਸਾਮੀਆਂ ਲਈ 10000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਗਜ਼ੀਕਿਊਟਿਵ, ਡਿਊਟੀ ਮੈਨੇਜ਼ਰ, ਕਿਚਨ ਹੈਲਪਰ, ਯੁਟਿਲਿਟੀ ਵਰਕਰ, ਕਸਟਮਰ ਰਿਲੇਸ਼ਨਸ਼ਿਪ, ਰਿਲੇਸ਼ਨਸ਼ਿਪ ਮੈਨੇਜ਼ਰ, ਏ.ਐਸ.ਐਮ, ਐਸ.ਐਮ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.30 ਵਜੇ ਤੱਕ ਦਾ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media