ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਭਾਈ ਮੰਝ ਸਾਹਿਬ ਰੋਡ ਸੁਲਤਾਨ ਵਿੰਡ ਸਥਿਤ ਭਾਈ ਘਨੱਈਆ ਜੀ ਬਿਰਧ ਆਸ਼ਰਮ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਰੀਬ ਤੇ ਜਰੂਰਤਮੰਦ ਧੀਆਂ ਦੇ ਸਮੂਹਿਕ ਅਨੰਦ ਕਾਰਜ 29 ਦਸੰਬਰ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕੀਤੇ ਜਾਣਗੇ।ਆਸ਼ਰਮ ਦੇ ਸੰਸਥਾਪਕ ਬਾਬਾ ਬਲਬੀਰ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਧੰਨ ਧੰਨ ਬ੍ਰਹਮ ਗਿਆਨੀ ਭਾਈ ਘਨੱਈਆ ਜੀ ਦੇ ਮਾਰਗ ਤੇ ਚਲਦਿਆਂ ਸ਼ੰਗਤਾਂ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋ ਬਜੂਰਗਾਂ, ਬੇਸਹਾਰਾ, ਯਤੀਮ ਬੱਚਿਆਂ ਦੀ ਸੇਵਾ ਕੀਤੀ ਜਾ ਰਹੀ ਹੈ । ਇਸ ਸਾਲ 29 ਦਸੰਬਰ ਨੂੰ ਗਰੀਬ ਤੇ ਜਰੂਰਤਮੰਦ ਧੀਆਂ ਦੇ ਸਮੂਹਿਕ ਅਨੰਦ ਕਾਰਜ ਅਤੇ ਬਿਮਾਰੀਆਂ ਦਾ ਚੈੱਕਅੱਪ ਕੈਂਪ ਅਯੋਜਿਤ ਕੀਤਾ ਜਾ ਰਿਹਾ ਹੈ।26 ਦਸੰਬਰ ਨੂੰ ਸ੍ਰੀ ਅਖੰਡ ਸਾਹਿਬ ਦੇ ਪਾਠ ਸਵੇਰੇ 10 ਵੱਜੇ ਅਰੰਭ ਹੋਣਗੇ ਤੇ 28 ਨੂੰ ਸ਼੍ਰੀ ਅੰਖਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਨਾਂ੍ਹ ਕਿਹਾ ਕਿ ਇਸ ਮਹਾਨ ਸਮਾਗਮ ਵਿੱਚ ਗੁਰੂ ਘਰ ਦੇ ਕੀਰਤਨੀ ਜਥੇ ਸਾਧ ਸੰਗਤ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ।ਉਨਾਂ ਕਿਹਾ ਕਿ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸਿੰਘ ਸਾਹਿਬ, ਰਾਜਨੀਤਿਕ ਸ਼ਖਸ਼ੀਅਤਾਂ, ਧਾਰਮਿਕ ਸਭਾ ਸੁਸਾਇਟੀਆਂ ਤੇ ਬੁੱਧੀਜੀਵੀ ਸ਼ਖਸ਼ੀਅਤਾਂ ਨਵ-ਵਿਅਹੁਤਾ ਜੋੜ੍ਹਿਆਂ ਨੂੰ ਅਸ਼ੀਰਵਾਦ ਦੇਣਗੇ ।ਉਨਾਂ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਇਸ ਮਹਾਨ ਸਮਾਗਮ ਵਿੱਚ ਪੁੱਜ ਕੇ ਗੁਰੂ ਘਰ ਅਸ਼ੀਰਵਾਦ ਪਾ੍ਰਪਤ ਕਰਨ ਦੀ ਅਪੀਲ ਵੀ ਕੀਤੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media