ਅਮ੍ਰਿਤਸਰ 21 ਜੂਨ (ਜਗਦੀੋ ਸਿੰਘ) – ਪੰਜਾਬੀ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਕੇਂਦਰ ਜਲੰਧਰ ਤੋਂ
ਸਰੋਤਿਆਂ ਦੇ ਰੂ ਬ ਰੂ ਹੋਣਗੇ।
ਸ਼ਾਇਰ ਮਲਵਿੰਦਰ, ਹਰਜੀਤ ਸਿੰਘ ਸੰਧੂ, ਡਾ. ਮੋਹਨ, ਸ਼ੈਲਿੰਦਰਜੀਤ ਰਾਜਨ, ਮਨਮੋਹਨ ਬਾਸਰਕੇ ਅਤੇ ਮੋਹਿਤ ਸਹਿਦੇਵ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਦੂਰਦਰਸ਼ਨ ਜਲੰਧਰ ਤੋਂ ਰੋਜ਼ਾਨਾ ਸਵੇਰੇ 8.30 ਵਜੇ ਸਿੱਧੇ ਪ੍ਰਸਾਰਣ ਰਾਹੀਂ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਅਤੇ ਗੀਤ” ਦੇ ਤਹਿਤ ਦੀਪ ਦੇਵਿੰਦਰ ਸਿੰਘ 23 ਜੂਨ ਸ਼ੁੱਕਰਵਾਰ ਪ੍ਰੋਗਰਾਮ ਵਿੱਚ ਹਾਜ਼ਰ ਹੋਣਗੇ।
ਉਹਨਾਂ ਦੱਸਿਆ ਕਿ ਨਾਮਵਰ ਡਾਇਰੈਕਟਰ ਦਿਲਬਾਗ ਸਿੰਘ ਦੀ ਨਿਰਦੇਸ਼ਨਾ ਹੇਠ ਇਸ ਪ੍ਰੋਗਰਾਮ ਵਿੱਚ “ਅਜੋਕੀ ਨੌਜਵਾਨ ਪੀੜ੍ਹੀ ਅਤੇ ਬਜੁਰਗ” ਵਿਸ਼ੇ ਤਹਿਤ ਟੁੱਟ ਰਹੇ ਸਾਂਝੇ ਪਰਿਵਾਰ, ਘਟ ਰਹੀਆਂ ਮਾਨਵੀ ਕਦਰਾਂ ਕੀਮਤਾਂ ਅਤੇ ਪਰਿਵਾਰਿਕ ਰਿਸ਼ਤਿਆਂ ਅੰਦਰ ਪਨਪ ਰਹੀਆਂ ਬੇਮਤਲਬ ਦੀਆਂ ਦੂਰੀਆਂ ਉਪਰ ਦੀਪ ਦਵਿੰਦਰ ਸੰਵਾਦ ਰਚਾਉਣਗੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media