ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਸੈਸ਼ਨ 2023-24 ਲਈ ਪੰਜਾਬ ਰਾਜ ਵਿੱਚ ਵੱਖ-ਵੱਖ ਲਾਅ ਕੋਰਸਾਂ ਵਿੱਚ ਦਾਖ਼ਲੇ ਲਈ ਸੈਂਟਰਲਾਈਜ਼ ਆਨਲਾਈਨ ਕਾਊਂਸਲਿੰਗ ਕਰਵਾਉਣ ਦਾ ਕਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪਿਆ ਗਿਆ ਹੈ।
ਕੋਆਰਡੀਨੇਟਰ ਡਾ. ਟੀ.ਐਸ ਬੈੈਨੀਪਾਲ ਅਤੇ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜ ਸਾਲਾ ਲਾਅ ਕੋਰਸਾਂ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਦਾ ਸਮਾਂ-ਸਾਰਣੀ ਵੈਬਸਾਈਟ- www.punjablawadmissions.gndu.ac.in `ਤੇ ਵੀ ਅਪਲੋਡ ਕੀਤੀ ਗਈ ਹੈ।ਪੰਜ ਸਾਲਾ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਵੈਬ ਪੋਰਟਲ `ਤੇ ਆਪਣੇ ਫਾਰਮ ਭਰ ਸਕਦੇ ਹਨ।ਉਨ੍ਹਾਂ ਕਿਹਾ ਕਿ ਆਖਰੀ ਮਿਤੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਣ ਲਈ ਉਮੀਦਵਾਰਾਂ ਨੂੰ ਜਲਦੀ ਤੋਂ ਜਲਦੀ ਅਪਲਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਨੈਟਵਰਕ ਨਾਲ ਸਬੰਧਤ ਕਿਸੇ ਵੀ ਸਮੱਸਿਆ ਲਈ ਯੂਨੀਵਰਸਿਟੀ ਜ਼ਿੰਮੇਵਾਰ ਨਹੀਂ ਹੋਵੇਗੀ। ਸਾਰੇ ਉਮੀਦਵਾਰਾਂ ਨੂੰ ਕਿਸੇ ਵੀ ਅਪਡੇਟ ਅਤੇ ਜਾਣਕਾਰੀ ਲਈ ਨਿਯਮਿਤ ਤੌਰ `ਤੇ ਵੈਬ ਪੋਰਟਲ ਦੇਖਦੇ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।ਤਿੰਨ ਸਾਲਾ ਕੋਰਸਾਂ ਲਈ ਫਾਰਮ ਭਰਨ ਦੀ ਸਮਾਂ-ਸੂਚੀ ਉਪਰੋਕਤ ਵੈਬਸਾਈਟ `ਤੇ ਬਾਅਦ ਵਿੱਚ ਸੂਚਿਤ ਕੀਤੀ ਜਾਵੇਗੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media