Friday, June 19, 2026

ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਪਬਲਿਕ ਸਕੂਲ ਦੇ ਅਮਰਜੀਤ ਸਿੰਘ ਗਿੱਲ ਨੇ ਸਰੀਰ ਨੂੰ ਤੰਦਰੁਸਤ ਰੱਖਣ ਸਬੰਧੀ ਜਾਣਕਾਰੀਆਂ ਪ੍ਰਦਾਨ ਕੀਤੀਆਂ।ਐਨ.ਐਸ.ਐਸ. ਵਿਭਾਗ ਦੇ ਵਲੰਟੀਅਰਾਂ ਅਤੇ ਕਾਲਜ ਸਟਾਫ਼ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ ਅਤੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਸ਼ਮੂਲੀਅਤ ਕੀਤੀ ਗਈ।
ਪ੍ਰਿੰਸੀਪਲ਼ ਪ੍ਰੋ. ਗੁਰਦੇਵ ਸਿੰਘ ਨੇ ਕਿਹਾ ਯੋਗ ਦਾ ਮਤਲਬ ਤਨ ਅਤੇ ਮਨ ਨੂੰ ਅਧਿਆਤਮ ਨਾਲ ਜੋੜਨਾ ਹੈ। ਇਸ ਰਾਹੀਂ ਸਰੀਰ, ਮਨ ਅਤੇ ਆਤਮਾ ਵਿਚਕਾਰ ਇਕ ਸੰਤੁਲਨ ਕਾਇਮ ਕੀਤਾ ਜਾ ਸਕਦਾ ਹੈ।ਜਿਸ ਨਾਲ ਸਰੀਰ ਅਤੇ ਮਨ ਦੋਵੇਂ ਅਨੁਸ਼ਾਸਨ ’ਚ ਰਹਿੰਦੇ ਹਨ।ਸਮਾਰੋਹ ਦੀ ਸਮਾਪਤੀ ‘ਤੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਕਿਹਾ ਕਿ ਯੋਗ ਦੇ ਬਹੁਤ ਸਾਰੇ ਫਾਇਦੇ ਹਨ ਜਿਨ੍ਹਾਂ ਨੂੰ ਗਿਣਿਆ ਨਹੀਂ ਜਾ ਸਕਦਾ।ਇਹ ਪ੍ਰਮਾਤਮਾ ਦੁਆਰਾ ਮਨੁੱਖਾਂ ਨੂੰ ਦਿੱਤਾ ਗਿਆ ਵਰਦਾਨ ਹੈ।
ਇਸੇ ਤਰ੍ਹਾਂ ਪਬਲਿਕ ਸਕੂਲ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਮਨਾਏ ਗਏ ਯੋਗ ਦਿਵਸ ਮੌਕੇ ਪ੍ਰਿੰ: ਗਿੱਲ ਨੇ ਕਿਹਾ ਕਿ ਯੋਗਾ ਮਨੁੱਖ ਨੂੰ ਤਣਾਅ ਮੁਕਤ ਰੱਖਣ ਦੇ ਨਾਲ ਅਰੋਗ ਬਣਾਈ ਰੱਖਦਾ ਹੈ।ਇਸ ਮੌਕੇ ਉਕਤ ਵਿੱਦਿਅਕ ਅਦਾਰਿਆਂ ਦੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਮੌਜ਼ੂਦ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …