Friday, June 19, 2026

ਖ਼ਾਲਸਾ ਕਾਲਜ ਨਰਸਿੰਗ ਦਾ ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਪਹਿਲਾ ਤੇ ਦੂਜਾ ਸਥਾਨ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੌਰਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ ਚੰਡੀਗੜ੍ਹ ਵਿਖੇ ਕਰਵਾਏ ਗਏ ‘ਪਲਸੈਤੀਓ-2023’ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ 2 ਰੋਜ਼ਾ ਪ੍ਰੋਗਰਾਮ ’ਚ ਸੂਬੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਰੰਗੋਲੀ, ਪਲੈਕ ਚੈਲੇਜ਼, ਗੀਤ, ਕਵਿਤਾਵਾਂ, ਟੀ-ਸ਼ਰਟ ਪੇਂਟਿੰਗ, ਗੁਬਾਰੇ ਅਤੇ ਕੱਪ ਚੈਲੇਂਜ਼, ਗੈਸ ਅਤੇ ਮੀਂਮ ਚੈਲੇਜ਼, ਰੱਸਾਕਸੀ ਅਤੇ ਮਿਸਟਰ ਪੈਸੀਫ਼ਿਕ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ।ਉਨ੍ਹਾਂ ਕਿਹਾ ਕਿ ਕਾਲਜ ਅਧਿਆਪਕ ਜਸਮੀਤ ਕੌਰ ਅਤੇ ਹਰਲੀਨ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਉਕਤ ਹਰੇਕ ਪ੍ਰਤੀਯੋਗਤਾ ’ਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।ਪ੍ਰਿੰ: (ਡਾ.) ਅਮਨਪ੍ਰੀਤ ਕੌਰ ਨੇ ਪ੍ਰੋਗਰਾਮ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ …