ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-
ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮਿਤ ਘਈ ਦੀ ਰਹਿਨੁਮਾਈ ਹੇਠ ਜਿਲ੍ਹਾ ਕਚਹਿਰੀਆਂ ‘ਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ।ਸ੍ਰੀ ਸੁਮਿਤ ਘਈ ਇੰਚਾਰਜ਼ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਣਧੀਰ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਸੀਸ ਸਲਾਦੀ ਸੀ.ਜੇ.ਐਮ ਸ੍ਰੀ ਇਨਸਾਨ, ਮੈਡਮ ਸੁਖਪ੍ਰੀਤ ਕੌਰ ਦੇ ਨਾਲ ਹੋਰ ਵੀ ਜੁਡੀਸ਼ੀਅਲ ਅਧਿਕਾਰੀ ਮੌਜ਼ੂਦ ਸਨ।
ਸ੍ਰੀ ਸੁਮਿਤ ਘਈ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੰਤਰਰਾਸ਼ਟੀ ਯੋਗਾ ਦਿਵਸ ਸਾਲ 2015 ਤੋਂ ਸ਼ੁਰੂ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ।ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਾਚੀਨ ਪੱਧਤੀ ਹੈ।ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਸਕਾਰਤਾਮਕ ਵਿਅਕਤੀਤਵ ਵਿਕਸਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇਕਜੁੱਟ ਕਰਨ ਦੀ ਸ਼ਕਤੀ ਹੈ।ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਅਤੇ ਦਿਮਾਗ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ।ਉਹਨਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆਂ ਦੇ ਲੋਕਾਂ ਨੂੰ ਯੋਗਾ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ।ਮਾਨਯੋਗ ਜੱਜ ਸਹਿਬਾਨ ਨੇ ਆਪਣੇ ਸੰਬਧੋਨ ਵਿੱਚ ਇਹ ਵੀ ਕਿਹਾ ਕਿ ਸਾਨੂੰ ਆਪਣੀ ਰੋਜਾਨਾਂ ਦੀ ਜ਼ਿੰਦਗੀ ਵਿੱਚ ਯੋਗਾ ਅਪਣਾਉਣਾ ਚਾਹੀਦਾ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media